ਮਹਾਂ ਸ਼ਿਵਰਾਤਰੀ ਦੇ ਸਬੰਧ ਚ ਗੜ੍ਹਸ਼ੰਕਰ ਵਿਖੇ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ - Shobha Yatra in connection with Maha Shivaratri
ਹੁਸ਼ਿਆਰਪੁਰ: ਬਾਬਾ ਮਹੇਸ਼ ਜੀ ਦੇ ਆਸ਼ੀਰਵਾਦ ਅਤੇ ਬਾਬਾ ਪ੍ਰੇਮ ਗਿਰੀ ਜੀ ਤੇ ਬਾਬਾ ਕਹਿਰ ਗਿਰੀ ਜੀ ਦੀ ਪ੍ਰੇਰਨਾ ਸਦਕਾ ਮਹਾਂ ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ’ਤੇ ਇਲਾਕੇ ਦੇ ਸਮੂਹ ਸ਼ਿਵ ਭਗਤਾਂ ਦੇ ਸਹਿਯੋਗ ਨਾਲ ਗੜ੍ਹਸ਼ੰਕਰ ਵਿਖੇ ਤਿੰਨ ਦਿਨਾਂ ਪ੍ਰੋਗਰਾਮ 28 ਫਰਵਰੀ ਤੋਂ 2 ਮਾਰਚ ਤੱਕ ਕਰਵਾਇਆ ਜਾਵੇਗਾ। ਇਹ ਪ੍ਰੋਗਰਾਮ ਬਾਬਾ ਮਹੇਸ਼ ਜੀ ਦੇ ਤਪ ਅਸਥਾਨ ਮਹੇਸ਼ਆਣਾ ਗੜ੍ਹਸ਼ੰਕਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੰਤ ਸ਼ਸ਼ੀ ਭੂਸ਼ਣ ਅਤੇ ਬ੍ਰਾਹਮਣ ਸਭਾ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 28 ਫਰਵਰੀ ਦਿਨ ਸੋਮਵਾਰ ਨੂੰ ਭਗਵਾਨ ਭੋਲੇਨਾਥ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ (ਜਾਗੋ) ਮਹੇਸ਼ਆਣਾ ਨੇੜੇ ਬੱਸ ਸਟੈਂਡ ਗੜ੍ਹਸ਼ੰਕਰ ਤੋਂ ਸ਼ੁਰੂ ਹੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਦੇਰ ਸ਼ਾਮ ਮਹੇਸ਼ਆਣਾ ਵਿਖੇ ਪੁੱਜੇਗੀ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਇਸ ਸ਼ੁਭ ਅਵਸਰ ’ਤੇ ਪਹੁੰਚ ਕੇ ਭਗਵਾਨ ਭੋਲੇਨਾਥ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।
Last Updated : Feb 3, 2023, 8:17 PM IST