ਮ੍ਰਿਤਕ ਭਾਰਤੀ ਵਿਦਿਆਰਥੀ ਦੇ ਘਰੋਂ ਆਈਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ - ਰੂਸ ਦੀ ਬੰਬਾਰੀ
ਨਵੀਂ ਦਿੱਲੀ: ਰੂਸ ਦੀ ਬੰਬਾਰੀ ਦੇ ਵਿਚਕਾਰ ਯੂਕਰੇਨ ਤੋਂ ਭਾਰਤ ਲਈ ਬੁਰੀ ਖਬਰ ਆ ਰਹੀ ਹੈ। ਬੰਬ ਧਮਾਕੇ ਕਾਰਨ ਇੱਕ ਭਾਰਤੀ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਦੁਖਦ ਖ਼ਬਰ ਸਾਂਝੀ ਕੀਤੀ। ਬਾਗਚੀ ਨੇ ਟਵੀਟ ਕੀਤਾ, 'ਅਸੀਂ ਡੂੰਘੇ ਦੁੱਖ ਨਾਲ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਜਿਸ ਤੋਂ ਬਾਅਦ ਉਸ ਵਿਦਿਆਰਥੀ ਦੇ ਘਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਵਿਦੇਸ਼ ਮੰਤਰਾਲਾ ਪੀੜਤ ਪਰਿਵਾਰ ਦੇ ਸੰਪਰਕ 'ਚ ਹੈ। ਅਸੀਂ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦੇ ਹਾਂ।
Last Updated : Feb 3, 2023, 8:18 PM IST