LPG ਸਿਲੰਡਰਾਂ ਦੀ ਕੀਮਤ ’ਚ ਵਾਧੇ ਕਾਰਨ ਮੱਚੀ ਹਾਹਾਕਾਰ - ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ
ਅੰਮ੍ਰਿਤਸਰ: ਦੇਸ਼ ਵਿੱਚ ਮਹਿੰਗਾਈ ਵਧਦੀ ਜਾ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਘਰ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਚੁੱਕਿਆ ਹੈ। ਕੇਂਦਰ ਸਰਕਾਰ ਨੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਵਾਧੇ ਦੇ ਚੱਲਦੇ ਐਲਪੀਜੀ ਸਿਲੰਡਰ ਦੀ ਵਰਤੋਂ ਕਰਨ ਵਾਲੇ ਦੁਕਾਨਦਾਰ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਰੇਸ਼ਾਨ ਦੁਕਾਨਦਾਰਾਂ ਨੇ ਦੱਸਿਆ ਕਿ ਸਿਲੰਡਰ ਦੀ ਕੀਮਤ ਵਧਣ ਤੋਂ ਪਹਿਲਾਂ ਰਿਫਾਇੰਡ ਘਿਓ ਦੀ ਕੀਮਤ ਵਧ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗ੍ਰਾਹਕ ਉਨ੍ਹਾਂ ਤੋਂ ਪਹਿਲਾਂ ਵਾਲੀ ਕੀਮਤ 'ਤੇ ਸਮਾਨ ਖਰੀਦਣ ਦੀ ਮੰਗ ਕਰਦਾ ਹੈ ਪਰ ਉਨ੍ਹਾਂ ਨੂੰ ਉਸੇ ਕੀਮਤ ਤੇ ਸਮਾਨ ਵੇਚਣਾ ਔਖਾ ਹੈ। ਦੁਕਾਨਦਾਰਾਂ ਦਾ ਕਹਿਣੈ ਕਿ ਵੋਟਾਂ ਪੈਣ ਤੋਂ ਬਾਅਦ ਸਰਕਾਰ ਵੱਲੋਂ ਇਹ ਧਮਾਕਾ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਜੀ ਦੇ ਨਾਅਰੇ ਅੱਛੇ ਦਿਨ ਦਾ ਵੀ ਜ਼ਿਕਰ ਕੀਤਾ।
Last Updated : Feb 3, 2023, 8:18 PM IST