ਪੰਜਾਬ ਵਿੱਚ ਵਿਗੜਿਆ ਮਾਹੌਲ, ਦਿਨ-ਦਿਹਾੜੇ ਹੋਈ ਫਾਇਰਿੰਗ - Daytime firing on youth
ਤਰਨਤਰਾਨ: ਪਿੰਡ ਜਾਮਾਰਾਏ ‘ਚ ਅਣਪਛਾਤੇ ਕਾਰ ਸਵਾਰਾਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਚੰਬਾ ਖੁਰਦ (Village Chamba Khurd) ਦਾ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕਿ ਜਾਮਾਰਾਏ ਵੱਲ ਜਾ ਰਿਹਾ ਸੀ, ਜਿਸ ਦਾ ਪਿੱਛਾ ਕਰ ਰਹੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਦਾ ਮੋਟਰਸਾਈਕਲ ਰੋਕ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਅਤੇ ਉਕਤ ਕਾਰ ਸਵਾਰ ਗੋਲੀਆਂ ਚਲਾਉਂਦੇ ਫ਼ਰਾਰ ਹੋ ਗਏ। ਗੰਭੀਰ ਜ਼ਖ਼ਮੀ (Seriously injured) ਹੋਏ ਨੌਜਵਾਨ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ (Private hospital in Tarn Taran) ਲਿਜਾਇਆ ਗਿਆ, ਜਿੱਥੇ ਹਾਲਤ ਚਿੰਤਾਜਨਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ।
Last Updated : Feb 3, 2023, 8:17 PM IST