ਸਿੱਧੂ ਦੀ ਵਿਧਾਇਕਾਂ ਅਤੇ ਸਾਬਕਾ ਵਿਧਾਇਕਾ ਨਾਲ ਮੀਟਿੰਗ, ਪਰ ਇਨ੍ਹਾਂ ਸਾਬਕਾ ਵਿਧਾਇਕਾਂ ਨੇ ਬਣਾਈ ਦੂਰੀ - ਵਿਧਾਇਕਾ ਅਤੇ ਸਾਬਕਾ ਵਿਧਾਇਕਾਂ ਦੀ ਮੀਟਿੰਗ
ਲੁਧਿਆਣਾ: ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਵਿੱਚ ਮੁੜ ਤੋਂ ਹਲਚਲ ਸ਼ੁਰੂ ਹੋ ਗਈ ਹੈ ਜਿਸ ਦੇ ਚੱਲਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਵਿਖੇ ਵਿਧਾਇਕਾ ਅਤੇ ਸਾਬਕਾ ਵਿਧਾਇਕਾਂ ਦੀ ਮੀਟਿੰਗ ਜਾਰੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਸਣੇ ਕਈ ਵਿਧਾਇਕ ਅਤੇ ਸਾਬਕਾ ਵਿਧਾਇਕ ਮੌਜੂਦ ਹਨ। ਹਾਲਾਂਕਿ ਇਸ ਮੀਟਿੰਗ ਚ ਕਈ ਸਾਬਕਾ ਵਿਧਾਇਕ ਨਹੀਂ ਪਹੁੰਚੇ ਹਨ। ਜਿਨ੍ਹਾਂ ਚ ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾਰ, ਕੁਲਦੀਪ ਵੈਦ ਤੇ ਕੈਪਟਨ ਸੰਦੀਪ ਸੰਧੂ, ਗੁਰਕੀਰਤ ਕੋਟਲੀ, ਲਖਬੀਰ ਲੱਖਾ, ਜਗਤਾਰ ਜੱਗਾ ਹਿਸੋਵਲ, ਇਸ਼ਵਰਜੋਤ ਚੀਮਾ ਦਾ ਨਾਂ ਸ਼ਾਮਲ ਹੈ। ਉੱਥੇ ਹੀ ਇਸ ਮੀਟਿੰਗ ’ਚ ਪਹੁੰਚੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਹਾਰ ਨੂੰ ਲੈਕੇ ਮੰਥਨ ਹੋ ਰਿਹਾ ਹੈ। ਲੀਡਰਾਂ ਨੂੰ ਇਕੱਠੇ ਹੋ ਕੇ ਮੀਟਿੰਗ ਕਰਨ ਲਈ ਹਾਈਕਮਾਨ ਤੋਂ ਇਜ਼ਾਜਤ ਲੈਣ ਦੀ ਲੋੜ ਨਹੀਂ ਹੈ।
Last Updated : Feb 3, 2023, 8:21 PM IST