ਦੀਪ ਸਿੱਧੂ ਦੀ ਯਾਦ 'ਚ ਅਰਦਾਸ ਸਮਾਗਮ 'ਤੇ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ - ਦੀਪ ਸਿੱਧੂ ਦੀ ਯਾਦ 'ਚ ਅਰਦਾਸ ਸਮਾਗਮ
ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਗਾੜੀ ਵਿੱਚ ਦੀਪ ਸਿੱਧੂ ਦੀ ਯਾਦ 'ਚ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਸਮਾਗਨ ਦੌਰਾਨ ਬਰਗਾੜੀ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਕੌਮ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਵੱਲੋਂ ਕਿਹਾ ਗਿਆ ਕੀ ਜਦ ਆਮ ਆਦਮੀ ਪਾਰਟੀ ਦੇ ਲੀਡਰ ਤੁਹਾਡੇ ਕੋਲ ਪਿੰਡਾਂ ਵਿੱਚ ਆਉਣ ਤਾਂ ਉਨ੍ਹਾਂ ਦਾ ਘਿਰਾਓ ਕਰੋ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਆਪ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਓ ਅਤੇ ਉਹਨਾਂ ਨੂੰ ਸਵਾਲ ਕਰੋ ਕਿ ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਭੁੱਲਰ ਨੂੰ ਕਿਉਂ ਨੀ ਛੱਡਿਆ ਗਿਆ।
Last Updated : Feb 3, 2023, 8:18 PM IST