ਦਰਸ਼ਕਾਂ ਨੂੰ ਪਸੰਦ ਆਈ ਫ਼ਿਲਮ Good Newwz - ਫ਼ਿਲਮ ਗੁੱਡ ਨਿਊਜ਼ ਦਾ ਪਬਲਿਕ ਰੀਵਿਓ
ਮੁੰਬਈ: ਬਾਲੀਵੁੱਡ ਫ਼ਿਲਮ ਗੁੱਡ ਨਿਊਜ਼ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਕਾਫ਼ੀ ਸਮੇਂ ਤੋਂ ਸੁਰਖ਼ੀਆਂ ਵਿੱਚ ਸੀ ਤੇ ਹੁਣ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਦਰਸ਼ਕਾਂ ਨੂੰ ਫ਼ਿਲਮ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਅਕਸ਼ੇ ਕੁਮਾਰ ਦੀ ਅਦਾਕਾਰੀ ਨੇ ਕਾਫ਼ੀ ਪ੍ਰਭਾਵਿਤ ਕੀਤਾ। ਫ਼ਿਲਮ ਦੀ ਵੱਖਰੀ ਕਹਾਣੀ ਕਰਕੇ ਦਰਸ਼ਕਾਂ ਨੂੰ ਇਹ ਫ਼ਿਲਮ ਕਾਫ਼ੀ ਪਸੰਦ ਆ ਰਹੀ ਹੈ। ਇਸ ਫ਼ਿਲਮ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਅਕਸ਼ੇ ਕੁਮਾਰ, ਕਰੀਨਾ ਕਪੂਰ ਅਤੇ ਕਿਆਰਾ ਅਡਵਾਨੀ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ਨੂੰ ਕਰਨ ਜੌਹਰ ਨੇ ਪ੍ਰੋਡਿਊਸ ਕੀਤਾ ਹੈ ਤੇ ਫ਼ਿਲਮ ਦਾ ਨਿਰਦੇਸ਼ਨ ਰਾਜ ਮਹਿਤਾ ਵੱਲੋਂ ਕੀਤਾ ਗਿਆ ਹੈ।