ਟ੍ਰਾਈਸਿਟੀ ਵਿੱਚ ਵੇਖਣ ਨੂੰ ਮਿਲੀ ਵਿਰਸੇ ਦੀ ਝਲਕ - Republic day events 2020
ਟ੍ਰਾਈਸਿਟੀ ਵਿੱਚ ਗਣਤੰਤਰ ਦਿਵਸ ਨੂੰ ਬੀਤੇ ਦਿਨੀਂ ਚੰਡੀਗੜ੍ਹ ਐਜੂਕੇਸ਼ਨ ਵਿਭਾਗ ਵੱਲੋਂ ਟੈਗੋਰ ਥੀਏਟਰ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣਾ ਟੈਲੇਂਟ ਪੇਸ਼ ਕੀਤਾ। ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਬੱਚਿਆਂ ਦੀ ਪੇਸ਼ਕਾਰੀ ਬਾਕਮਾਲ ਰਹੀ। ਇੰਝ ਪ੍ਰਤੀਤ ਹੋ ਰਿਹਾ ਸੀ ਕਿ ਮਾਹਿਰ ਆਪਣੀ ਕਲਾਕਾਰੀ ਵਿਖਾ ਰਹੇ ਹਨ।