ਅਦਾਕਾਰਾ ਕਰੀਨਾ ਕਪੂਰ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ - movie lal singh chaddha
ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਖ਼ਾਨ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਕਰੀਨਾ ਨੇ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਦਰਬਾਰ ਸਾਹਿਬ ਦੀ ਫ਼ੋਟੋ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਕਰੀਨ ਇਸ ਸਮੇਂ ਆਪਣੀ ਆਉਣ ਵਾਲੀ ਫ਼ਿਲਮ ਲਾਲ ਸਿੰਘ ਚੱਢਾ ਦੀ ਸ਼ੂਟਿੰਗ ਵਿੱਚ ਵਿਅਸਤ ਹੈ। ਇਸ ਫ਼ਿਲਮ ਵਿੱਚ ਕਰੀਨਾ ਆਮਿਰ ਖ਼ਾਨ ਦੇ ਨਾਲ ਮੁੱਖ ਭੂਮੀਕਾ ਵਿੱਚ ਨਜ਼ਰ ਆਵੇਗੀ।