ਸ੍ਰੀ ਚਮਕੌਰ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ - ਸ੍ਰੀ ਫਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ: ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ, ਮੰਡੀ ਗੋਬਿੰਦਗੜ੍ਹ ਦੇ ਨਿਵਾਸੀਆਂ ਵੱਲੋਂ ਸ੍ਰੀ ਚਮਕੌਰ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਜੋ ਕਿ ਸ੍ਰੀ ਚਮਕੌਰ ਸਾਹਿਬ ਤੋਂ ਫ਼ਤਿਹਗੜ੍ਹ ਸਾਹਿਬ ਪਹੁੰਚਿਆ। ਇਸ ਮੌਕੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਐਸਜੀਪੀਸੀ ਦੇ ਮੈਂਬਰਾਂ ਸਣੇ ਕਈ ਸਿਆਸੀ ਆਗੂ ਵੀ ਨਗਰ ਕੀਰਤਨ ਦੇ ਸਵਾਗਤ ਲਈ ਪੁੱਜੇ। ਇਸ ਬਾਰੇ ਜਾਣਕਾਰੀ ਦਿੰਦੇ ਬਾਬਾ ਰਣਜੀਤ ਸਿੰਘ ਨੇ ਕਿਹਾ ਕਿ ਹਰਚੰਦ ਸਿੰਘ ਨਸਰਾਲੀ ਚਮਕੌਰ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਇਸ ਨਗਰ ਕੀਰਤਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸ਼ਹੀਦਾਂ ਦੀ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਇਸ ਨਗਰ ਕੀਰਤਨ ਨੂੰ ਚੇਤਨਾ ਮਾਰਚ ਦਾ ਨਾਂਅ ਦਿੱਤਾ ਗਿਆ। ਇਹ ਨਗਰ ਕੀਰਤਨ ਗੁਰੂਦਾਅਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅਰਦਾਸ ਉਪੰਰਤ ਸਪੰਨ ਹੋਇਆ। ਇਸ ਮੌਕੇ ਰਾਗੀ ਜੱਥੀਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।