'ਚੱਲ ਮੇਰਾ ਪੁੱਤ' ਨੇ ਜਿੱਤਿਆ ਦਰਸ਼ਕਾ ਦਾ ਦਿਲ - public review on 'chal mera putt'
ਚੰਡੀਗੜ੍ਹ: ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਦੀ ਫ਼ਿਲਮ 'ਚੱਲ ਮੇਰਾ ਪੁੱਤ' ਸਿਨੇਮਾ ਘਰ ਵਿੱਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਵਿੱਚ ਦੋਵੇਂ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਵਿੱਚ ਲਹਿੰਦੇ ਪੰਜਾਬ ਦੇ ਕਲਾਕਾਰਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਨੇ ਪ੍ਰਸ਼ੰਸਾ ਕੀਤੀ ਹੈ।