public review: ਦਰਸ਼ਕਾਂ ਵੱਲੋਂ ਮਿਲਿਆ ਚੰਗਾ ਰਿਸਪੌਂਸ
ਵਿੱਕੀ ਕੌਸ਼ਲ ਦੀ ਫ਼ਿਲਮ 'ਭੂਤ' ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਚੰਗਾ ਰਿਸਪੌਂਸ ਮਿਲ ਰਿਹਾ ਹੈ। ਇਸ ਤੋਂ ਇਲਾਵਾ ਵਿੱਕੀ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਰਸ਼ਕਾਂ ਵੱਲੋਂ ਫ਼ਿਲਮ ਦੇ ਮਿਊਜ਼ਿਕ ਤੇ ਵੀਐਫਐਕਸ ਨੂੰ ਵੀ ਕਾਫ਼ੀ ਪਸੰਦ ਕੀਤਾ ਗਿਆ ਹੈ। ਦਰਸ਼ਕਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਭਾਰਤ ਦੀ ਸਭ ਤੋਂ ਜ਼ਿਆਦਾ ਡਰਾਉਣੀ ਫ਼ਿਲਮੀ ਹੈ ਤੇ ਦਰਸ਼ਕ ਇਸ ਫ਼ਿਲਮ ਦੇ ਅਗਲੇ ਭਾਗ ਦੇ ਲਈ ਕਾਫ਼ੀ ਉਤਸ਼ਾਹਿਤ ਹਨ।