ਦਰਸ਼ਕਾਂ ਨੂੰ ਪਸੰਦ ਆ ਰਹੀ ਫ਼ਿਲਮ ਛਪਾਕ - ਫ਼ਿਲਮ ਛਪਾਕ ਦਾ ਪਬਲਿਕ ਰਿਵੀਓ
ਕਈ ਵਿਵਾਦਾਂ ਵਿੱਚ ਘਿਰੀ ਫ਼ਿਲਮ ਛਪਾਕ ਸਿਨੇਮਾ ਘਰਾਂ ਵਿੱਚ ਦਸਤਕ ਦੇ ਚੁੱਕੀ ਹੈ। ਇਸ ਫ਼ਿਲਮ ਨੂੰ ਦੇਖਣ ਆਏ ਦਰਸ਼ਕਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਸਮਾਜ ਨੂੰ ਚੰਗਾ ਸੁਨੇਹਾ ਦਿੰਦੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਫ਼ਿਲਮ ਹਰ ਕਿਸੇ ਨੂੰ ਪ੍ਰੇਰਿਤ ਕਰਦੀ ਹੈ। ਜ਼ਿਕਰੇਖ਼ਾਸ ਹੈ ਕਿ ਇੰਨੇ ਵਿਵਾਦ ਹੋਣ ਦੇ ਬਾਵਜੂਦ ਵੀ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।