Public review: 'ਸ਼ੁਭ ਮੰਗਲ ਜ਼ਿਆਦਾ ਸਾਵਧਾਨ' ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ - ਸ਼ੁਭ ਮੰਗਲ ਜ਼ਿਆਦਾ ਸਾਵਧਾਨ
ਆਯੁਸ਼ਮਾਨ ਖੁਰਾਨਾ ਦੀ ਨਵੀਂ ਰਿਲੀਜ਼ ਹੋਈ ਫ਼ਿਲਮ 'ਸ਼ੁਭ ਮੰਗਲ ਜ਼ਿਆਦਾ ਸਾਵਧਾਨ' ਨੂੰ ਦੇਖਣ ਤੋਂ ਬਾਅਦ ਦਰਸ਼ਕਾਂ ਨੇ ਫ਼ਿਲਮ ਦੀ ਕਾਫ਼ੀ ਤਾਰੀਫ ਕੀਤੀ। ਸਮਲਿੰਗਤਾ ਉੱਤੇ ਅਧਾਰਿਤ ਇਸ ਫ਼ਿਲਮ ਨੂੰ ਦਰਸ਼ਕਾਂ ਨੇ ਕਲਾਕਾਰਾ ਦੀ ਵੀ ਕਾਫ਼ੀ ਪ੍ਰਸੰਸਾ ਕੀਤੀ। ਦਰਸ਼ਕਾਂ ਦਾ ਕਹਿਣਾ ਹੈ ਕਿ ਇਸ ਫ਼ਿਲਮ ਨਾਲ ਸਮਾਜ ਨੂੰ ਇੱਕ ਵੱਖਰੀ ਸੇਧ ਮਿਲਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨਾਲ ਸਮਲਿੰਗਤਾ ਨੂੰ ਲੈ ਕੇ ਲੋਕਾਂ ਦੀ ਸੋਚ ਕਾਫ਼ੀ ਬਦਲ ਸਕਦੀ ਹੈ।