Public Review: ਫ਼ਿਲਮ ਖ਼ਾਨਦਾਨੀ ਸ਼ਫ਼ਾਖਾਨਾ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ - ਸੋਨਾਕਸ਼ੀ ਸਿਨਹਾ
ਸੋਨਾਕਸ਼ੀ ਸਿਨਹਾ ਦੀ ਫ਼ਿਲਮ ਖ਼ਾਨਦਾਨੀ ਸ਼ਫ਼ਾਖਾਨਾ 2 ਅਗਸਤ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਦੇ ਵਿੱਚ ਰੈਪਰ ਬਾਦਸ਼ਾਹ ਬਾਲੀਵੁੱਡ 'ਚ ਆਪਣਾ ਡੈਬਿਯੂ ਕਰ ਰਹੇ ਹਨ। ਇਸ ਫ਼ਿਲਮ ਦੇ ਜ਼ਰੀਏ ਜੋ ਸੁਨੇਹਾ ਸੈਕਸ ਐਜੂਕੇਸ਼ਨ ਨੂੰ ਲੈ ਕੇ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਹ ਕੋਸ਼ਿਸ਼ ਦਰਸ਼ਕਾਂ ਨੂੰ ਪਸੰਦ ਆਈ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।