ਪੰਜਾਬ ਕਲਾਕਾਰ ਸਤਿੰਦਰ ਸੱਤੀ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ - ਕੋਵਿਡ-19
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦਿਆਂ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ਰਾਹੀ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬੀ ਕਲਾਕਾਰ ਸਤਿੰਦਰ ਸੱਤੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਜਾਰੀ ਕਰ ਲੋਕਾਂ ਨੂੰ ਇਸ ਸਮੇਂ ਇਕਜੁੱਟ ਹੋ ਕੇ ਇਸ ਮਹਾਮਾਰੀ ਨਾਲ ਲੜਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਨਾਲ ਨਜਿੱਠਣ ਦੀ ਜ਼ਰੂਰਤ ਹੈ। ਦੱਸਣਯੋਗ ਹੈ ਕਿ ਹੁਣ ਤੱਕ ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 724 ਹੋ ਗਈ ਹੈ ਤੇ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।