ਗੁਰਦਾਸ ਮਾਨ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - ਕੋਵਿਡ-19
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ, ਡਾਕਟਰਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉੱਤੇ ਸਾਨੂੰ ਮਾਣ ਕਰਨਾ ਚਾਹੀਦਾ ਹੈ ਜੋ ਆਪਣੀ ਜਾਨ ਨਾਲ ਖੇਡ ਕੇ ਲੋਕਾਂ ਦੀ ਮਦਦ ਕਰ ਰਹੇ ਹਨ।