ਬਾਬੇ ਨਾਨਕ ਦੇ ਉੁਪਦੇਸ਼ਾਂ ਨੂੰ ਦਰਸਾਉਂਦੀ ਹੈ ਫ਼ਿਲਮ ਮਿੱਟੀ ਦਾ ਬਾਵਾ - punjabi short film
ਲਘੂ ਫ਼ਿਲਮ 'ਮਿੱਟੀ ਦਾ ਬਾਵਾ' ਹਾਲ ਹੀ ਵਿੱਚ ਸਿਨੇਮਾਂ ਘਰਾਂ ਵਿੱਚ ਰੀਲੀਜ਼ ਹੋਈ ਹੈ। ਇਹ ਫ਼ਿਲਮ ਸ੍ਰੀ ਗੁਰੂ ਨਾਨਕ ਦੇਵ ਦੇ ਵੱਲੋਂ ਦੱਸੇ ਗਏ ਆਦੇਸ਼ਾਂ 'ਤੇ ਚੱਲਣ ਪ੍ਰੇਰਿਤ ਕਰਦੀ ਹੈ। ਮਿੱਟੀ ਦਾ ਬਾਵਾ ਫ਼ਿਲਮ ਸਾਫ਼ ਤੌਰ 'ਤੇ ਦਰਸਾਉਂਦੀ ਹੈ ਕਿ ਪ੍ਰਮਾਤਮਾ ਵੱਲੋਂ ਦਿੱਤਾ ਇਹ ਸਰੀਰ ਇੱਕ ਦਿਨ ਮਿੱਟੀ ਹੋ ਜਾਣਾ ਹੈ। ਇਹ ਫ਼ਿਲਮ ਜ਼ਿੰਦਗੀ ਦੇ ਅਹਿਮ ਪਹਿਲੂਆਂ ਨੂੰ ਵੀ ਦਰਸਾਉਂਦੀ ਹੈ। ਫ਼ਿਲਮ ਦੇ ਨਾਲ-ਨਾਲ ਦਰਸ਼ਕਾਂ ਵੱਲੋਂ ਇਸ ਦੇ ਮਿਊਜ਼ਿਕ ਨੂੰ ਵੀ ਪਸੰਦ ਕੀਤਾ ਜਾ ਰਿਹਾ ਹੈ। ਜ਼ਿਕਰੇਖ਼ਾਸ ਹੈ ਕਿ ਇਸ ਫ਼ਿਲਮ ਦੇ ਡਾਈਲਾਗਸ ਤੇ ਸੀਨ ਬੱਚਿਆਂ ਨੂੰ ਚੰਗੇ ਸੰਸਕਾਰਾਂ ਦੇਣ ਵਿੱਚ ਮਦਦ ਕਰਦੀ ਹੈ। ਫ਼ਿਲਮ ਦੇ ਨਿਰਮਾਤਾ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਫ਼ਿਲਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।