ਹਨੀ ਸਿੰਘ ਦੇ ਗੀਤ 'ਮੱਖਣਾ' ਨੂੰ ਲੈ ਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੀ ਬੋਲੇ? - Women Commission
ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਆਪਣੇ ਗੀਤ 'ਮੱਖਣਾ' ਕਾਰਨ ਵਿਵਾਦਾਂ 'ਚ ਘਿਰੇ ਹੋਏ ਹਨ। ਮਹਿਲਾ ਕਮਿਸ਼ਨ ਨੇ ਹਨੀ ਸਿੰਘ ਵਿਰੁੱਧ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਨੇ ਦੋਸ਼ ਲਾਇਆ ਹੈ ਕਿ ਗੀਤ 'ਮੱਖਣਾ' 'ਚ ਹਨੀ ਸਿੰਘ ਨੇ ਔਰਤਾਂ ਬਾਰੇ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਇਸ ਗੀਤ ਨੂੰ ਲੈ ਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ।