ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਲੇਖਕਾਂ ਨੇ ਦਿੱਤੀ ਨਿੱਘੀ ਸ਼ਰਧਾਜਲੀ - ਪੰਜਾਬੀ ਸਾਹਿਤ
ਪੰਜਾਬੀ ਸਾਹਿਤ ਦੀਆਂ ਦੋ ਵੱਡੀਆਂ ਹਸਤੀਆਂ ਸਦੀਵੀ ਵਿਛੋੜਾ ਦੇ ਗਈਆਂ ਹਨ। ਸਾਹਿਤਕਾਰ ਦਲੀਪ ਕੌਰ ਟਿਵਾਣਾ ਅਤੇ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਜਸਵੰਤ ਸਿੰਘ ਕੰਵਲ ਦੀ ਮੌਤ ਦੀ ਖ਼ਬਰ ਨਾਲ ਪੂਰੇ ਸਾਹਿਤਕ ਗਲਿਆਰੇ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧੀ ਵੱਖ-ਵੱਖ ਲੇਖਕਾਂ ਤੇ ਸਾਹਿਤਕਾਰਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਦੋਵੇਂ ਸਾਹਿਤਕਾਰਾਂ ਦੀ ਮੌਤ 'ਤੇ ਆਖਿਆ ਕਿ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋ ਸਕਣ ਵਾਲਾ ਘਾਟਾ ਪਿਆ ਹੈ।