ਬੀਬੀਐਮਬੀ ਮੁੱਦੇ ’ਤੇ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂ ਦਿੱਤਾ ਮੰਗ ਪੱਤਰ - breach of federal system
ਹੁਸ਼ਿਆਰਪੁਰ:ਕੇਂਦਰ ਸਰਕਾਰ ਵਲੋਂ ਲਗਾਤਾਰ ਸੂਬਿਆਂ ਦੇ ਅਧਿਕਾਰਾਂ 'ਤੇ ਕਬਜ਼ਾ ਕਰਨ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਗਿਆ (skm gives memorandum for president in hoshiarpur)| ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਸੂਬਿਆਂ ਦੇ ਅਧਿਕਾਰਾਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ 'ਤੇ ਕੀਤੇ ਜਾ ਰਹੇ ਹਮਲੇ ਤੁਰੰਤ ਰੋਕੇ ਜਾਣ, ਪੰਜਾਬ 'ਚ ਭਾਖੜਾ ਬਿਆਸ ਮੈਨੇਜਮੈਂਟ (bbmb issue anquish) 'ਚ ਪੰਜਾਬ ਤੇ ਹਰਿਆਣਾ ਸਰਕਾਰ ਦੀ ਸ਼ਰਤੀਆ ਨੁਮਾਇੰਦਗੀ ਨੂੰ ਰੱਦ ਕਰਨ ਵਾਲਾ ਫ਼ੈਸਲਾ ਵਾਪਸ ਲਿਆ ਜਾਵੇ, ਕੇਂਦਰ ਤੁਰੰਤ ਪ੍ਰਭਾਵ ਨਾਲ ਸੂਬਿਆਂ ਦੇ ਡੈਮਾਂ ਅਤੇ ਪਾਣੀਆਂ ਨੂੰ ਹਥਿਆਉਣ ਵਾਲੇ ਡੈਮ ਸੇਫ਼ਟੀ ਬਿੱਲ-2021 ਨੂੰ ਰੱਦ ਕਰੇ।
Last Updated : Feb 3, 2023, 8:18 PM IST