ਜਿੱਤ ਵੱਲ ਵਧ ਰਹੇ ਆਪ ਉਮੀਦਵਾਰ ਨੇ ਕਹੀਆਂ ਵੱਡੀਆਂ ਗੱਲਾਂ - Special conversation with AAP candidate from Raikot
ਲੁਧਿਆਣਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਜਿੱਤ ਵੱਲ ਵਧ ਰਹੀ ਹੈ ਜਿਸ ਦੇ ਚੱਲਦੇ ਆਪ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚਾਰੇ ਪਾਸੇ ਆਪ ਵਰਕਰਾਂ ਵੱਲੋਂ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ। ਰਾਏਕੋਟ ਵਿਧਾਨਸਭਾ ਹਲਕਾ ਤੋਂ ਆਪ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਵੱਲ ਵਧ ਰਿਹਾ ਹੈ। ਆਪ ਉਮੀਦਵਾਰ ਹਾਕਮ ਸਿੰਘ ਠੇਕੇਦਾਰ 13 ਤੋਂ ਵੱਧ ਵੋਟਾਂ ਨਾਲ ਅੱਗੇ ਹੈ। ਇਸ ਮੌਕੇ ਆਪ ਉਮੀਦਵਾਰ ਨੇ ਵਿਰੋਧੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਆਪ ਦੀ ਜਿੱਤ ਸਰਕਾਰੀ ਪੱਕੀ ਹੈ।
Last Updated : Feb 3, 2023, 8:19 PM IST