110 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
ਜਲੰਧਰ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਰੋਜ਼ਾਨਾ ਨਸ਼ਾ ਤਸਕਰਾਂ (Drug smugglers) ਦੀ ਗ੍ਰਿਫ਼ਤਾਰੀਆਂ ਲਗਾਤਾਰ ਜਾਰੀ ਹਨ। ਇਸ ਤਰ੍ਹਾਂ ਜਲੰਧਰ ‘ਚ ਵੀ ਇੱਕ ਨਸ਼ਾ ਤਸਕਰ ਨੂੰ 110 ਗ੍ਰਾਮ ਹੈਰੋਇਨ (Heroin) ਸਮੇਤ ਕਾਬੂ ਕੀਤਾ ਗਿਆ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਫ਼ਸਰ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਤੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਦੀ ਅਸ਼ਵਨੀ ਕੁਮਾਰ ਵਜੋਂ ਪਛਾਣ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।