ਰਾਏਕੋਟ 'ਚ ਸਪੋਰਟਸ ਸਟੇਡੀਅਮ 'ਚ 21.21 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਟਰੈਕ - ਪੰਜਾਬ ਸਰਕਾਰ
ਲੁਧਿਆਣਾ: ਰਾਏਕੋਟ ਵਿਖੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਸਟੇਡੀਅਮ 'ਚ ਨਵਾਂ ਟਰੈਕ ਤਿਆਰ ਕੀਤਾ ਜਾ ਰਿਹਾ ਹੈ। ਇਸ ਦਾ ਉਦਘਾਟਨ ਫ਼ਤਿਹਗੜ੍ਹ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਮੰਗਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਥੇ 21.21 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਟਰੈਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਟੇਡੀਅਮ 'ਚ 9 ਲੱਖ ਰੁਪਏ ਦੀ ਲਾਗਤ ਨਾਲ ਐਲਈਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ਨੂੰ ਇੱਕ ਮਹੀਨੇ ਦੇ ਅੰਦਰ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਅਤੇ ਗਰਾਊਂਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਜਿਸ ਤਹਿਤ ਲੋੜੀਂਦੇ ਕਦਮ ਚੁੱਕੇ ਜਾਣਗੇ ਤੇ ਸਪੋਰਟਸ ਸਟੇਡੀਅਮ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ।