ਆਪ ਦੇ ਨਵ ਨਿਯੁਕਤ ਹਲਕਾ ਇੰਚਾਰਜ ਨੇ ਕਹੀਆਂ ਇਹ ਵੱਡੀਆਂ ਗੱਲਾਂ - ਹਲਕਾ ਇੰਚਾਰਜ
ਸ੍ਰੀ ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ(Aam Aadmi Party) ਦੇ ਨਵ-ਨਿਯੁਕਤ ਹਲਕਾ ਇੰਚਾਰਜ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਆਪਣੇ ਸਮਰਥਕਾਂ ਨਾਲ ਨਤਮਸਤਕ ਹੋਏ। ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਹਲਕਾ ਇੰਚਾਰਜ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਜੇ ਸਿੰਘ ਲਿਬੜਾ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕੋ ਸੋਚ ਹੈ ਕਿ ਪੰਜਾਬ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਲੋਕਾਂ ਨੂੰ ਭ੍ਰਿਸ਼ਟ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਆਪ ਆਗੂ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਦਿੱਲੀ ਦੀ ਤਰਜ਼ ਉੱਪਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।