ਫਿਰੌਤੀ ਦੇਣ ਤੋਂ ਇਨਕਾਰ ਕਰਨ ’ਤੇ ਗੈਂਗਸਟਰਾਂ ਨੇ ਕੀਤਾ ਇਹ ਕਾਰਾ ! - ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ
ਬਠਿੰਡਾ: ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸ਼ਹਿਰ ਦੇ ਮਾਡਲ ਟਾਊਨ 4 ਤੇ 5 ਫੇਸ ਵਿੱਚ ਰਹਿੰਦੇ ਰਾਜਿੰਦਰ ਕੁਮਾਰ ਮੰਗਲਾ ਦੇ ਘਰ ਦੇ ਬਾਹਰ ਫਾਇਰ ਕਰਕੇ ਘਰ ਨੂੰ ਅੱਗ ਲਗਾ ਦਿੱਤੀ। ਜਾਣਕਾਰੀ ਮੁਤਾਬਿਕ ਗੈਂਗਸਟਰ ਗੋਲਡੀ ਬਰਾੜ ਨੇ ਰਾਜਿੰਦਰ ਕੁਮਾਰ ਮੰਗਲਾਂ ਤੋਂ 20 ਲੱਖ ਦੀ ਫਿਰੌਤੀ ਮੰਗੀ ਸੀ। ਜਿਸ ਤੋਂ ਬਾਅਦ ਰਾਜਿੰਦਰ ਕੁਮਾਰ ਮੰਗਲਾ ਨੇ ਫਿਰੌਤੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤੀ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਘਰ ਨੂੰ ਅੱਗ ਲਗਾ ਦਿੱਤੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਚਿੰਕੀ ਤੇ 2 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।