ਹਲਕੇ ਦੇ ਵਿਧਾਇਕ ਨੇ ਐੱਸ.ਐੱਸ.ਪੀ ਖ਼ਿਲਾਫ਼ ਖੋਲ੍ਹਿਆ ਮੋਰਚਾ - ਚੌਕੀ ਘਰਿਆਲਾ
ਖੇਮਕਰਨ: ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਤੇ ਥਾਣਾ ਸਦਰ ਦੇ ਖ਼ਿਲਾਫ਼ ਜਿੱਥੇ ਮੋਰਚਾ ਖੋਲ੍ਹਿਆ। ਉੱਥੇ ਹੀ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧੇ ਗਏ। ਵਿਧਾਇਕ ਨੇ ਕਿਹਾ ਕਿ ਪਿੰਡ ਭਾਈ ਲੱਧੂ ਵਿਖੇ ਪਿਛਲੇ ਐਤਵਾਰ ਨੂੰ ਗੋਲੀ ਚੱਲੀ ਸੀ, ਜਿਸ ਦੀ ਸੂਚਨਾ ਥਾਣਾ ਸਦਰ ਪੱਟੀ ਦੇ ਅਧੀਨ ਆਉਂਦੀ ਪੁਲਿਸ ਚੌਕੀ ਘਰਿਆਲਾ ਨੂੰ ਦਿੱਤੀ ਗਈ ਸੀ, ਪਰ ਪੁਲਿਸ ਨੇ ਹਾਲੇ ਤੱਕ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ, ਕਿ ਐੱਸ.ਐੱਸ.ਪੀ. ਕਿਸੇ ਜ਼ਰੂਰਮੰਦ ਵਿਅਕਤੀ ਨੂੰ ਹਥਿਆਰ ਦਾ ਲਾਇਸੈਂਸ ਵੀ ਨਹੀਂ ਬਣਾਉਣ ਦੇ ਰਹੇ। ਉਨ੍ਹਾਂ ਨੇ ਕਿਹਾ, ਕਿ ਉਹ ਲਾਇਸੈਂਸ ਬਣਾਉਣ ਵਾਲੇ ਲੋਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੇ ਹਨ।