ਹੈਰੋਇਨ ਸਮੇਤ ਨੌਜਵਾਨ ਕਾਬੂ - Controlling youth including heroin
ਜਲੰਧਰ: ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਨੇ ਪੂਰੀ ਤਰ੍ਹਾਂ ਸ਼ਿੰਕਜਾ ਕਸਿਆ ਹੋਇਆ ਹੈ। ਤੇ ਪੁਲਿਸ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕਰ ਰਹੀ ਹੈ। ਅਜਿਹਾ ਹੀ ਇੱਕ ਤਸਕਰਾਂ ਫਿਲੌਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਇਸ ਤਸਕਰ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਸੰਜੀਵ ਕਪੂਰ ਨੇ ਦੱਸਿਆ, ਕਿ ਦੋ ਨੌਜਵਾਨ ਆ ਰਹੇ ਸਨ, ਅਤੇ ਪੁਲਿਸ ਨੇ ਜਦੋਂ ਉਨ੍ਹਾਂ ਨੂੰ ਰੋਕਿਆ, ਤਾਂ ਉਨ੍ਹਾਂ ਦਾ ਨਾਮ ਤੇ ਪਤਾ ਪੁੱਛਿਆ। ਪੁਲਿਸ ਨੂੰ ਸ਼ੱਕ ਹੋਣ ‘ਤੇ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ