ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ - ਮੁਰਾਦ ਸ਼ਾਹ ਰੋਡ
ਨਕੋਦਰ: ਮੁਰਾਦ ਸ਼ਾਹ ਰੋਡ ‘ਤੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ (death) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਵੰਤ ਸਿੰਘ ਵਜੋਂ ਹੋਈ ਹੈ। ਜੋ ਪਿੰਡ ਚੁਹੇਕੀ ਦਾ ਵਾਸੀ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਬਲਵੰਤ ਸਿੰਘ ਆਪਣੀ ਪਤਨੀ ਸੁਰਿੰਦਰ ਕੌਰ ਨਾਲ ਮੋਟਰਸਾਈਕਲ ‘ਤੇ ਸਵਾਰ ਸੀ, ਕਿ ਰਾਸਤੇ ਵਿੱਚ ਅਚਾਨਕ ਟੱਰਕ ਨਾਲ ਟੱਕਰ ਹੋਣ ‘ਤੇ ਬਲਵੰਤ ਸਿੰਘ ਟਰੱਕ ਦੇ ਪਿਛਲੇ ਟਾਈਰ ਹੇਠ ਆ ਗਿਆ। ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ (death) ਹੋ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (police) ਨੇ ਲਾਸ਼ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ।