ਰਾਜਪੁਰਾ-ਪਟਿਆਲਾ ਰੋਡ ‘ਤੇ ਕਿਸਾਨਾਂ ਦਾ ਪ੍ਰਦਰਸ਼ਨ - Rajpura-Patiala road
ਪਟਿਆਲਾ: ਰਾਜਪੁਰਾ-ਪਟਿਆਲਾ ਰੋਡ ਟੂਲ ਪਲਾਜਾ ਅਤੇ ਰਾਜਪੁਰਾ ਰੋਡ ਨੂੰ ਬਲੌਕ ਕਰਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਲ੍ਹ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਵਿਰੋਧ ਵਿੱਚ 2 ਘੰਟਿਆਂ ਦੇ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਡ ਜਾਮ ਕੀਤੇ ਗਏ ਹਨ। ਇਸ ਜਾਮ ਦੌਰਾਨ ਵਾਹਾਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾ ਲੱਗ ਗਈਆਂ ਹਨ। ਇਸ ਮੌਕੇ ਕਿਸਾਨਾਂ ਨੇ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਦੇ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨੀ ਅੰਦੋਲਨ ਜਾਰੀ ਰਹੇਗਾ।