ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ - ਸਰਕਾਰੀ ਖਰੀਦ
ਰਾਏਕੋਟ: ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ (Government procurement of paddy) ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਸ ਦੌਰਾਨ ਮੈਂਬਰ ਪਾਰਲੀਮੈਂਟ (Member of Parliament) ਡਾ. ਅਮਰ ਸਿੰਘ (Dr. Amar Singh) ਨੇ ਆੜਤੀ ਕੀਮਤੀ ਲਾਲ ਦੀ ਆੜਤ 'ਤੇ ਆਈ ਕਿਸਾਨ ਜਗਦੇਵ ਸਿੰਘ ਦੀ ਝੋਨੇ ਦੀ ਫ਼ਸਲ ਦਾ ਭਾਅ ਲਗਵਾ ਕੇ ਸਰਕਾਰੀ ਖਰੀਦ ਦਾ ਆਗਾਜ਼ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਿਹਾ ਕਿ ਝੋਨੇ (paddy) ਦੀ ਫ਼ਸਲ ਵੇਚਣ ਲਈ ਆਏ ਕਿਸਾਨਾਂ ਨੂੰ ਦਾਣਾ ਮੰਡੀਆਂ ਵਿੱਚ ਕਿਸੇ ਵੀ ਕੀਮਤ 'ਤੇ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ, ਸਗੋਂ ਉਨ੍ਹਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦੀ ਫਸਲ ਦੀ 24 ਘੰਟਿਆਂ ਵਿੱਚ ਅਦਾਇਗੀ ਕੀਤੀ ਜਾਵੇਗੀ।