CCTV ‘ਚ ਕੈਦ ਹੋਈ ਚੋਰੀ ਦੀ ਵਾਰਦਾਤ - burglary
ਜਲੰਧਰ: ਫਿਲੌਰ 'ਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਦਿਨੋ-ਦਿਨ ਵੱਧ ਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਫਿਲੌਰ ਦੇ ਮੇਨ ਬਾਜ਼ਾਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ-ਦਿਹਾੜੇ ਚੋਰ ਦੁਕਾਨ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਲੈਕੇ ਰਫੂਚੱਕਰ ਹੋ ਗਏ। ਹਾਲਾਂਕਿ ਚੋਰੀ ਦੀ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ (CCTV) ‘ਚ ਕੈਦ ਹੋ ਗਈ। ਪੀੜਤ ਵਿਅਕਤੀ ਨੇ ਦੱਸਿਆ ਕਿ ਉਸ ਨੇ ਸਿਰਫ਼ 5 ਮਿੰਟ ਲਈ ਇੱਥੇ ਮੋਟਰਸਾਈਕਲ ਖੜ੍ਹਾ ਕੀਤਾ ਸੀ। ਪੀੜਤ ਨੌਜਵਾਨ ਨੇ ਪੁਲਿਸ ‘ਤੇ ਕੋਈ ਕਾਰਵਾਈ ਨਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਉਧਰ ਮਾਮਲਾ ਪੁਲਿਸ ਕੋਲ ਪਹੁੰਚਣ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਫ਼ਸਰ ਨੇ ਦੱਸਿਆ, ਕਿ ਮਾਰਕੀਟ ਦੇ ਸੀਸੀਟੀਵੀ (CCTV) ਕੈਮਰਿਆ ਜ਼ਰੀਏ ਜਲਦ ਹੀ ਚੋਰਾਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਜਾਵੇਗਾ।