ਬੇਅਦਬੀ ਘਟਨਾ ਦੀ ਜਾਂਚ ਕੇਂਦਰ ਏਜੰਸੀ ਤੋਂ ਕਰਵਾਏ: ਪ੍ਰਕਾਸ਼ ਸਿੰਘ ਬਾਦਲ - ਪਰਕਾਸ਼ ਸਿੰਘ ਬਾਦਲ
ਚੰਡੀਗੜ੍ਹ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਸ੍ਰੀ ਹਰਮੰਦਿਰ ਸਾਹਿਬ 'ਚ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ( desecrate Golden Temple) ਕੀਤੀ ਗਈ। ਬੇਅਦਬੀ ਦੀ ਘਟਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਇਕ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸਦੀ ਜਾਂਚ ਕੇਂਦਰ ਕਿਸੇ ਵੱਡੀ ਏਜੰਸੀ ਤੋਂ ਕਰਵਾਏ।ਉਨ੍ਹਾਂ ਨੇ ਕਿਹਾ ਹੈ ਕਿ ਇਹ ਬਹੁਤ ਹੀ ਦੁੱਖ ਦਾਇਕ ਘਟਨਾ ਹੈ।ਉਨ੍ਹਾਂ ਕਿਹਾ ਹੈ ਕਿ ਇਸ ਵਿਚ ਕੋਈ ਵੱਡੀ ਸਾਜਿਸ਼ ਹੋ ਸਕਦੀ ਹੈ ਅਤੇ ਇਸ ਨੂੰ ਬੇਨਿਕਾਬ ਕਰਨਾ ਬਹੁਤ ਜ਼ਰੂਰੀ ਹੈ।