ਵਿਰੋਧੀ ਧਿਰ ਦੇ ਆਗੂ ਦੇ ਕਾਂਗਰਸ ‘ਤੇ ਕੀਤੇ ਸ਼ਬਦੀ ਹਮਲੇ - ਕਾਂਗਰਸ
ਚੰਡੀਗੜ੍ਹ: 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਸਿਆਸੀ ਪਾਰਟੀਆਂ (Political parties) ਵੱਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਿਆਸੀ ਲੀਡਰਾਂ ਵੱਲੋਂ ਇੱਕ ਦੂਜੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਵਿਰੋਧੀ ਧਿਰ ਦਾ ਆਗੂ ਹਰਪਾਲ ਚੀਮਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਨਵਜੋਤ ਸਿੰਘ ਸਿੱਧੂ (Navjot Singh Sidhu) ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਚਿੱਠੀਆਂ ਲਿਖ ਕੇ ਕਿਸਾਨਾਂ (Farmers) ਨਾਲ ਡਰਾਮੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ ਤੇ ਕਾਂਗਰਸ ਹਾਈ ਕਮਾਂਡ (Congress High Command) ਵਿੱਚ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਹਨ, ਉਹ ਕਾਂਗਰਸ ਨੇ ਨਾ ਤਾਂ ਪਹਿਲਾਂ ਪੂਰੇ ਕੀਤੇ ਹਨ ਤੇ ਨਾ ਹੀ ਆਉਣ ਵਾਲੇ ਸਮੇਂ ਵਿੱਚ ਕਦੇ ਪੂਰੇ ਕਰੇਗੀ।