MLA ਸੰਧਵਾ ਦੇ ਅਕਾਲੀ ਦਲ ‘ਤੇ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਦੇ ਇਲਜ਼ਾਮ - ਕਿਸਾਨੀ ਅੰਦੋਲਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ (FARMER) ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਨਵੀਂਆ-ਨਵੀਂਆ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ (Shiromani Akali Dal) ਵੱਲੋਂ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ (FARMER) ਨੂੰ ਗੁੰਡੇ ਕਿਹਾ ਗਿਆ ਹੈ। ਜੋ ਬਹੁਤ ਹੀ ਨਿੰਦਣ ਯੋਗ ਹੈ। ਉਨ੍ਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਹਿਲਾਂ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਦੀ ਹਿਮਾਇਤ ਕੀਤੀ ਸੀ, ਹਾਲਾਂਕਿ ਲੋਕਾਂ ਦੇ ਗੁੱਸੇ ਨੂੰ ਵੇਖ ਦੇ ਹੋਏ ਅਕਾਲੀ ਦਲ ਬਾਅਦ ਵਿੱਚ ਮਜ਼ਬੂਰ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਖੜ੍ਹਾ ਹੋ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਕਿਸਾਨ (FARMER) ਵਿਰੋਧੀ ਪਾਰਟੀ ਰਹੀ ਹੈ।