MLA ਸੰਧਵਾ ਦੇ CM ਚੰਨੀ ਨੂੰ ਤਿੱਖੇ ਸਵਾਲ - ਮੁੱਖ ਮੰਤਰੀ ਚਰਨਜੀਤ ਚੰਨੀ
ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਜੇਕਰ ਪੰਜਾਬ ਦੀ ਨਵੀਂ ਕੈਬਨਿਟ ਵਿੱਚ ਫਿਰ ਤੋਂ ਭ੍ਰਿਸ਼ਟਾਚਾਰ (Corruption) ਦੇ ਇਲਜ਼ਾਮਾਂ ‘ਚ ਘਿਰੇ ਮੰਤਰੀ ਸ਼ਾਮਲ ਹੁੰਦੇ ਹਨ ਤਾਂ ਕੈਪਟਨ ਦੀ ਕੈਬਨਿਟ ਤੇ ਚਰਨਜੀਤ ਚੰਨੀ ਦੀ ਕੈਬਨਿਟ ਵਿੱਚ ਕੋਈ ਫਰਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਉਨ੍ਹਾਂ ਮੰਤਰੀਆਂ ਤੇ ਕਾਂਗਰਸੀ ਵਿਧਾਇਕ ਨੂੰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲੈਣ ਜੋ ਨਾਜਾਇਜ਼ ਸ਼ਰਾਬ (Illegal alcohol) ਤੇ ਭ੍ਰਿਸ਼ਟਾਚਾਰ (Corruption) ਮਾਮਲਿਆਂ ਵਿੱਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਨਵੇਂ ਮੁੱਖ ਮੰਤਰੀ (CM) ਅਜਿਹਾ ਕਰਦੇ ਹਨ ਤਾਂ ਇਸ ਦੇ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਭਲਾ ਹੋਵੇਗਾ।