ਵਿਕਾਸ ਕਾਰਜਾਂ ਨੂੰ ਲੈ ਕੇ ਅਕਾਲੀ ਦਲ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ - Akali Dal Demand letter given to
ਜਲੰਧਰ: ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਜ਼ਿਲ੍ਹੇ ਦੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਮੰਗ ਪੱਤਰ ਜ਼ਰੀਏ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਵਿਕਾਸ ਕਾਰਜ ਪ੍ਰਣਾਲੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਦੀ ਵਿਕਾਸ ਕਾਰਜ ਪ੍ਰਣਾਲੀ ਬਹੁਤ ਢਿੱਲੀ ਹੈ। ਜਿਸ ਕਰਕੇ ਲੋਕਾਂ ਨੂੰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ, ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਵਿਕਾਸ ਕਾਰਜਾਂ ਦੀ ਗਤੀ ਨਾਂਹ ਦੇ ਬਰਾਬਰ ਹੈ। ਅਤੇ ਇਹੀ ਕਾਰਨ ਹੈ, ਕਿ ਕਈ ਇਲਾਕਿਆਂ ਦੇ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਮੰਗ ਪੱਤਰ ਜ਼ਰੀਏ ਉਨ੍ਹਾਂ ਨੇ ਜਲਦ ਹੀ ਮੁਸ਼ਕਿਲਾਂ ਦੇ ਹੱਲ ਦੀ ਮੰਗ ਕੀਤੀ ਹੈ।