ਪੰਜਾਬ

punjab

ETV Bharat / videos

ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਮੌਤ - ਨੌਜਵਾਨ ਦੀ ਮੌਤ

🎬 Watch Now: Feature Video

By

Published : Sep 4, 2021, 5:50 PM IST

ਅੰਮ੍ਰਿਤਸਰ: ਸ਼ਹਿਰ ਦੇ ਇੱਕ ਨਿੱਜੀ ਹੋਟਲ ਦੇ ਕਮਰੇ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਗਗਨਦੀਪ ਸਿੰਘ ਵਜੋਂ ਪਛਾਣ ਹੋਈ ਹੈ, ਜੋ ਜਲੰਧਰ ਦਾ ਰਹਿਣਾ ਵਾਲਾ ਸੀ। ਜਿਸ ਨੂੰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਲੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਪੋਸਟਮਾਰਟਮ ਦੀ ਰਿਪੋਟਰ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਚੱਲੇਗਾ, ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details