ਸਕੂਲ ਬੰਦ ਕਰਵਾਉਣ ਦੇ ਹੱਕ ਵਿੱਚ ਕਿਉਂ ਹਨ ਸਪੀਕਰ ਰਾਣਾ ਕੇ.ਪੀ. ਸਿੰਘ? - ਸਕੂਲ
ਸ੍ਰੀ ਅਨੰਦਪੁਰ ਸਾਹਿਬ: ਸਪੀਕਰ ਰਾਣਾ ਕੇ.ਪੀ ਸਿੰਘ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਕਰਨ ਵਾਲੀਆ ਵਿਦਿਆਰਥਣਾ ਦਾ ਸਨਮਾਨ ਕੀਤਾ। ਸਰਕਾਰੀ ਕੰਨਿਆ ਸਕੂਲ ਵਿਖੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ 114 ਸਕੂਲਾਂ ਦੇ ਵਿਦਿਆਰਥੀਆ ਨੂੰ ਖੇਡਾਂ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ, ਕੁੜੀ ਨੇ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਦੁਨੀਆਂ ਭਰ ‘ਚ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕੋੋਰੋਨਾ ਕਾਰਨ ਫਿਰ ਤੋਂ ਬੰਦ ਹੋਏ ਸਕੂਲਾਂ ਨੂੰ ਲੈਕੇ ਉਨ੍ਹਾਂ ਨੇ ਕਿਹਾ, ਕਿ ਜਦੋਂ ਤੱਕ ਸਥਿਤੀ ਆਮ ਨਹੀਂ ਹੋ ਜਾਂਦੀ ਉਦੋਂ ਤੱਕ ਸਕੂਲਾਂ ਨੂੰ ਬੰਦ ਰੱਖਣਾ ਚਾਹੀਦਾ ਹੈ।