ਨੌਕਰੀਆਂ ਦੇ ਫੈਸਲੇ 'ਤੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦਾ ਪ੍ਰਤੀਕਰਮ - ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦਾ ਪ੍ਰਤੀਕਰਮ
ਬਰਨਾਲਾ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਲੋਂ 25 ਹਜ਼ਾਰ ਸਰਕਾਰੀ ਨੌਕਰੀਆਂ ਭਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਸਬੰਧੀ ਬੀਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਵੀ ਪ੍ਰਤੀਕਰਮ ਦਿੱਤਾ ਗਿਆ ਹੈ। ਜੱਥੇਬੰਦੀ ਦੇ ਸੂੁਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਹੈ। ਸਰਕਾਰ ਨੂੰ ਨਵੀਆਂ ਨੌਕਰੀਆਂ ਦੇਣ ਦੇ ਨਾਲ ਨਾਲ ਪਹਿਲਾਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਲਟਕੀਆਂ ਆਸਾਮੀਆ ਦੇ ਮਾਮਲਿਆਂ ਦਾ ਹੱਲ ਕਰਕੇ ਨੌਕਰੀਆਂ ਮੁਹੱਈਆ ਕਰਵਾਉਣੀਆ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਨਵੀਆਂ ਨੌਕਰੀਆਂ ਵਿੱਚ ਬਹੁ ਗਿਣਤੀ ਪੁਲਿਸ ਵਿਭਾਗ ਨਾਲ ਸਬੰਧਤ ਹਨ।
Last Updated : Feb 3, 2023, 8:20 PM IST