ਤਰਨਤਾਰਨ ਪਹੁੰਚੇ ਐਸਸੀ ਕਮਿਸ਼ਨ ਦੇ ਮੈਂਬਰ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ
ਤਰਨਤਾਰਨ: ਜ਼ਿਲ੍ਹੇ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਹਨਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਿ਼ਕਾਇਤਾਂ ਸੁਣੀਆਂ ਗਈਆਂ। ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਵੱਲੋਂ ਵੱਖ ਵੱਖ ਮਾਮਲੇ ਚ ਕਾਰਵਾਈ ਕਰਦੇ ਹੋਏ ਮਾਮਲੇ ਵੀ ਦਰਜ ਕਰਵਾਏ। ਨਾਲ ਹੀ ਉਨ੍ਹਾਂ ਨੇ ਮੌਕੇ ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਦੋਸ਼ੀਆਂ ਦੇ ਖਿਲਾਫ ਐਸਸੀਐਸਟੀ ਐਕਟ 1989 ਤਹਿਤ ਐਫਆਈਆਰ ਦਰਜ ਕਰਨੀ ਯਕੀਨੀ ਬਣਾਈ ਜਾਵੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਬੇਕਸੂਰ ਦੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
Last Updated : Feb 3, 2023, 8:21 PM IST