ਨਵਾਂਸ਼ਹਿਰ 'ਚ 48 ਘੰਟੇ ਬਾਅਦ ਮੁੜ ਸਾਹਮਣੇ ਆਇਆ 1 ਕੋਰੋਨਾ ਮਰੀਜ਼ - ਕੋਰੋਨਾ ਵਾਇਰਸ ਦਾ ਕਹਿਰ
ਨਵਾਂਸ਼ਹਿਰ: ਜ਼ਿਲ੍ਹੇ ਤੋਂ ਇੱਕ ਵਾਰ ਮੁੜ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਬੂਥਗੜ੍ਹ ਤਹਿਸੀਲ ਬਲਾਚੌਰ ਦੇ 25 ਸਾਲਾ ਟਰੱਕ ਡਰਾਈਵਰ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਮਰੀਜ਼ ਨੂੰ ਸਿਵਲ ਹਸਪਤਾਲ ਵਿੱਚ ਆਈਸੋਲੇਟ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਪਿੰਡ ਬੂਥਗੜ੍ਹ ਨੂੰ ਵੀ ਸੀਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਨਵਾਂਸ਼ਹਿਰ ਵਿੱਚ ਕੋਰੋਨਾ ਪੌਜ਼ੀਟਿਵ ਆਏ ਸਾਰੇ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਜਿਸ ਤੋਂ ਬਾਅਦ ਨਵਾਂਸ਼ਹਿਰ ਨੂੰ ਕੋਰੋਨਾ ਮੁਕਤ ਜ਼ਿਲ੍ਹਾ ਐਲਾਨ ਦਿੱਤਾ ਗਿਆ ਸੀ। ਉੱਥੇ ਹੀ ਸ਼ਨੀਵਾਰ ਨੂੰ ਮੁੜ ਕੋਰੋਨਾ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਗਿਆ ਹੈ ਜਿਸ ਕਰਕੇ ਨਵਾਂ ਸ਼ਹਿਰ ਦੇ ਪ੍ਰਸ਼ਾਸਨ ਦੀ ਚਿੰਤਾ ਹੋਰ ਵੱਧ ਗਈ ਹੈ।