ਰੋਪੜ 'ਚ 1 ਮਰੀਜ਼ ਕੋਰੋਨਾ ਪੌਜ਼ੀਟਿਵ ਪਰ 'ਕੋਵਾ ਐਪ' 'ਤੇ ਮਰੀਜ਼ਾਂ ਦੀ ਗਿਣਤੀ ਜ਼ੀਰੋ - ਕੋਵਾ ਐਪ
ਰੂਪਨਗਰ: ਪੰਜਾਬ ਵਿੱਚ ਕੋਰੋਨਾ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਮੋਬਾਈਲ ਐਪ ਪਿਛਲੇ ਦਿਨ ਹੀ ਲਾਂਚ ਕੀਤੀ ਗਈ ਸੀ ਜਿਸ ਦੇ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ, ਠੀਕ ਹੋਏ ਮਰੀਜ਼ਾਂ ਦੀ ਗਿਣਤੀ, ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਬਾਰੇ ਸਾਰੀਆਂ ਜ਼ਰੂਰੀ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਰੂਪਨਗਰ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ ਜਿਸ ਦੀ ਜਾਣਕਾਰੀ ਬੀਤੇ ਦਿਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਸਾਂਝੀ ਕੀਤੀ ਗਈ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬੀਆਂ ਨੂੰ ਕੋਰੋਨਾ ਬਾਰੇ ਜਾਣਕਾਰੀ ਦੇਣ ਵਾਲੀ ਮੋਬਾਈਲ ਐਪਲੀਕੇਸ਼ਨ ਕੋਵਾ ਵਿੱਚ ਇਸ ਦੀ ਕੋਈ ਜਾਣਕਾਰੀ ਅਪਲੋਡ ਨਹੀਂ ਕੀਤੀ ਗਈ ਹੈ।