ਟਰੈਕਟਰ-ਟਰਾਲੀ ਹੇਠਾ ਆਉਣ ਨਾਲ 1 ਵਿਅਕਤੀ ਦੀ ਮੌਤ - SHO ਅਜੈਬ ਸਿੰਘ
ਜਲੰਧਰ: ਜਲੰਧਰ ਦੇ ਸਾਈਂਦਾਸ ਦੇ ਨਜ਼ਦੀਕ ਪੈਟਰੋਲ ਪੰਪ ਦੇ ਮੇਨ ਰੋਡ 'ਤੇ ਇੱਕ ਐਕਟਿਵਾ ਸਵਾਰ ਵਿਅਕਤੀ ਆ ਰਿਹਾ ਸੀ, ਜਿਸ ਦੀ ਟਰਾਲੀ ਦੇ ਪਿਛਲੇ ਟਾਇਰ ਹੇਠ ਸਿਰ ਆਉਣ ਦੇ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਉੱਥੇ ਹੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਿਸ ਦੇ SHO ਅਜੈਬ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ, ਜਿਨ੍ਹਾਂ ਵੱਲੋਂ ਟਰੈਕਟਰ-ਟਰਾਲੀ ਚਾਲਕ ਨੂੰ ਓਥੋਂ ਭੱਜਦੇ ਨੂੰ ਕਾਬੂ ਕਰ ਲਿਆ। ਉੱਥੇ ਹੀ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਜਲੰਧਰ ਦੇ ਸਿਵਲ ਹਸਪਤਾਲ ਦੇ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ, ਜਿੱਥੇ ਮ੍ਰਿਤਕ ਦੀ ਪਹਿਚਾਣ ਕਰਮਵੀਰ ਚੋਪੜਾ ਵਾਸੀ ਗਰੇਟਰ ਕੈਲਾਸ਼ ਜਲੰਧਰ ਦੇ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਭੇਜਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ।