ਟਰੈਕਟਰ ਟਰਾਲੀ 'ਤੇ ਮਹਿੰਦਰਾ ਗੱਡੀ ਦੀ ਭਿਆਨਕ ਟੱਕਰ, 1 ਮੌਤ - ਕੋਟਕਪੂਰਾ
ਸ੍ਰੀ ਮੁਕਤਸਰ ਸਾਹਿਬ: ਕੋਟਕਪੂਰਾ-ਮੁਕਤਸਰ ਰੋਡ 'ਤੇ ਵੜਿੰਗ ਟਾਈਲ ਨੇੜੇ ਜੌੜੀਆਂ ਨਹਿਰਾਂ ਦੇ ਪੁਲ 'ਤੇ ਸਵੇਰੇ ਕਰੀਬ 4 ਵਜੇ ਮਹਿੰਦਰਾ ਗੱਡੀ 'ਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 1 ਔਰਤ ਦੀ ਮੌਤ ਹੋ ਗਈ ਹੈ ਜਦਕਿ 2 ਬੱਚਿਆਂ ਸਮੇਤ ਪੰਜ ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਅਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਐਕਸੀਡੈਂਟ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਪੁਲਿਸ ਵੱਲੋਂ ਟਰਾਲੀ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਇਸ ਬਾਰੇ ਪੁਲੀਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਟਰੈਕਟਰ ਟਰਾਲੀ ਚਾਲਕ 'ਤੇ ਮਾਮਲਾ ਦਰਜ ਕਰ ਰਹੇ ਹਾਂ ਜਲਦੀ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।