ਗੁਰਦਾਸਪੁਰ: ਨਾਕਾਬੰਦੀ ਦੌਰਾਨ 1 ਵਿਅਕਤੀ ਨੂੰ ਹਥਿਆਰ ਸਮੇਤ ਕੀਤਾ ਕਾਬੂ - ਦੇਸੀ ਪਸਤੋਲ ਅਤੇ ਜਿੰਦਾ ਕਾਰਤੂਸ
ਗੁਰਦਾਸਪੁਰ: ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਦੇਸੀ ਪਿਸਟਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਨੌਜਵਾਨ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਦਿੰਦੇ ਹੋਏ ਐਸਐਚਓ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਨੌਜਵਾਨ ਰਮਜਾਨ ਮਸੀਹ ਦੀ ਤਾਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।