ਤਰਨ ਤਾਰਨ ਦੇ ਭਿੱਖੀਵਿੰਡ 'ਚ ਕੋਰੋਨਾ ਵਾਇਰਸ ਨਾਲ 1 ਵਿਅਕਤੀ ਦੀ ਮੌਤ - ਸਿਹਤ ਵਿਭਾਗ
ਤਰਨ ਤਾਰਨ : ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਵਿਖੇ ਕੋਰੋਨਾ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਸੰਤ ਕੁਮਾਰ, ਕੱਕੜ ਮੁਹੱਲਾ ਭਿੱਖੀਵਿੰਡ ਦੇ ਵਸਨੀਕ ਵਜੋਂ ਹੋਈ ਹੈ। ਮ੍ਰਿਤਕ ਨੂੰ ਪਿਛਲੇ 15 ਦਿਨਾਂ ਤੋਂ ਸਾਹ ਲੈਂਣ 'ਚ ਦਿੱਕਤ ਪੇਸ਼ ਆ ਰਹੀ ਸੀ। ਜਿਸ ਦੇ ਚਲਦੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਰੱਖਿਆ ਗਿਆ ਸੀ। ਡਾਕਟਰਾਂ ਵੱਲੋਂ ਕੋਰੋਨਾ ਟੈਸਟ ਕੀਤੇ ਜਾਣ ਮਗਰੋਂ ਮਰੀਜ਼ ਕੋਰੋਨਾ ਪੌਜ਼ੀਟਿਵ ਪਾਇਆ ਗਿਆ। ਕੋਰੋਨਾ ਕਾਰਨ ਮ੍ਰਿਤਕ ਦੀ ਮੌਤ ਹੋ ਗਈ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮ੍ਰਿਤਕ ਦਾ ਅੰਤਮ ਸਸਕਾਰ ਉਸ ਦੇ ਪਿੰਡ ਭਿੱਖੀਵਿੰਡ ਵਿਖੇ ਕੀਤਾ ਗਿਆ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਸ ਬਾਰੇ ਦੱਸਿਆ ਗਿਆ ਸੀ ਪਰ ਪੁਲਿਸ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਇੱਥੇ ਨਹੀਂ ਪਹੁੰਚਿਆ।