ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ - Drug Overdose
ਸੂਬਾ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਅਜਿਹਾ ਇੱਕ ਮਾਮਲਾ ਤਰਨ ਤਾਰਨ ਵਿਖੇ ਸਾਹਮਣੇ ਆਇਆ ਹੈ। ਇਥੇ ਦੇ ਪਿੰਡ ਢੋਟੀਆ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 40 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਵਿਅਕਤੀ ਵੱਲੋਂ ਟੀਕੇ ਰਾਹੀਂ ਨਸ਼ਾ ਲਿਆ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਸਰੇਆਮ ਨਸ਼ਾ ਵਿਕਦਾ ਹੈ। ਹੁਣ ਤੱਕ ਇਸ ਇਲਾਕੇ ਵਿੱਚ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।ਸ਼ਿਕਾਇਤ ਤੋਂ ਬਾਅਧ ਵੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਬਾਰੇ ਜ਼ਿਲ੍ਹੇ ਦੇ ਡਿਰਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਅਤੇ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਉੱਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੀੜਤ ਪਰਿਵਾਰ ਜਲਦ ਤੋਂ ਜਲਦ ਇਨਸਾਫ਼ ਦਿਲਾਉਣ ਦਾ ਭਰੋਸਾ ਦਿੱਤਾ।