ਪਟਿਆਲਾ: 2 ਗੁਟਾਂ 'ਚ ਹੋਈ ਆਪਸੀ ਤਕਰਾਰ 'ਚ 1 ਵਿਅਕਤੀ ਗੰਭੀਰ ਜ਼ਖ਼ਮੀ - Patiala news
ਪਟਿਆਲਾ: ਸਫਾਬਾਦੀ ਗੇਟ ਵਿਖੇ ਦੋ ਗੁਟਾਂ ਵਿੱਚ ਆਪਸੀ ਤਕਰਾਰ ਦੌਰਾਨ ਲੜਾਈ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਵਿੱਚ ਨਰਿੰਦਰ ਪਾਲ ਉਰਫ਼ ਹੈਪੀ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਹਾਲਤ 'ਚ ਨਰਿੰਦਰ ਪਾਲ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਥਾਣਾ ਕੋਤਵਾਲੀ ਦੀ ਟੀਮ ਨੇ ਪੀੜਤ ਵਿਅਕਤੀ ਦੇ ਬਿਆਨ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਇਸ ਲੜਾਈ ਵਿੱਚ ਇੱਕ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ, ਉਹ ਰਜਿੰਦਰਾ ਹਸਪਤਾਲ ਵਿੱਚ ਦਾਖਲ ਹੈ। ਪੀੜਤ ਦੇ ਬਿਆਨ 'ਤੇ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।