100 ਸਾਲਾ ਸ਼ਤਾਬਦੀ ਸਮਾਗਮ ਪ੍ਰਕਾਸ਼ ਸਿੰਘ ਦੇ ਨਿੱਜੀ: ਭਾਈ ਰਣਜੀਤ ਸਿੰਘ - panthak akali laher
ਲੁਧਿਆਣਾ: ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਨੂੰ ਭਾਈ ਰਣਜੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਸ਼ਤਾਬਦੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਕੌਮ ਦੀ ਸ਼ਤਾਬਦੀ ਨਹੀਂ ਹੈ ਕਿਉਂਕਿ ਇਨ੍ਹਾਂ ਨੇ ਪਹਿਲਾਂ ਵੀ ਆਪਣੇ ਸਵਾਰਥ ਲਈ ਕਈ ਸ਼ਤਾਬਦੀਆਂ ਤੋਂ ਸਿੱਖ ਸੰਗਤ ਨੂੰ ਵਾਂਝੇ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਰਾਜਪੂਤਾਂ ਵਿਖੇ ਪੰਥਕ ਅਕਾਲੀ ਲਹਿਰ ਦੀ ਗੁਰਦੁਆਰਾ ਚੋਣਾਂ ਨੂੰ ਲੈ ਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਨਿਜ਼ਾਮ ਨੂੰ ਬਦਲਣ ਦਾ ਹੋਕਾ ਦਿੰਦਿਆਂ ਸਿੱਖ ਸੰਗਤ ਨੂੰ ਚੋਣਾਂ 'ਚ ਆਪਣੀਆਂ ਵੋਟਾਂ ਪੰਥਪ੍ਰਸਤ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਪਾਉਣ ਲਈ ਕਿਹਾ।